ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 21 ਅਗਸਤ:ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ […]

ਚੰਡੀਗੜ੍ਹ, 21 ਅਗਸਤ:

ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ