ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ […]

ਅਬੋਹਰ/ਫਾਜ਼ਿਲਕਾ 1 ਅਗਸਤ 2024

ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਲਾਇਬ੍ਰਰੀ ਸੀ.ਸੀ.ਟੀ.ਵੀ. ਕੈਮਰੇ ਅਤੇ ਏ.ਸੀ. ਨਾਲ ਭਰਪੂਰ ਲੈਸ ਹੈ। ਲਾਇਬ੍ਰੇਰੀ ਨੂੰ ਯੋਜਨਾਬਧ ਤਰੀਕੇ ਨਾਲ ਚਲਾਉਣ ਲਈ ਇਕ ਲਾਇਬ੍ਰੇਰੀਅਨ ਵੀ ਲਗਾਇਆ ਗਿਆ ਹੈ।

ਅਬੋਹਰ ਦੇ ਨੌਜਵਾਨ ਰਣਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ। ਇਸ ਲਾਈਬਰੇਰੀ ਦੇ ਖੁੱਲਣ ਨਾਲ ਨਾ ਕੇਵਲ ਅਬੋਹਰ ਸ਼ਹਿਰ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਵੀ ਇੱਕ ਬਹੁਤ ਵਧੀਆ ਪਲੇਟਫਾਰਮ ਮਿਲਿਆ ਹੈ। ਉਹਨਾਂ ਕਿਹਾ ਕਿ ਸਿੱਖਿਆ ਪੱਖੋਂ ਅਬੋਹਰ ਸ਼ਹਿਰ ਨੂੰ ਪੰਜਾਬ ਸਰਕਾਰ ਦੀ ਇਹ ਬਹੁਤ ਵਧੀਆ ਦੇਣ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹੁਣ ਪਿਛਲੇ ਦੋ ਮਹੀਨਿਆਂ ਤੋਂ ਇਸ ਲਾਈਬ੍ਰੇਰੀ ਵਿੱਚ ਉੱਚ ਇਮਤਿਹਾਨ ਦੀ ਤਿਆਰੀ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਕਿਤਾਬਾਂ ਤੋਂ ਗਿਆਨ ਹਾਸਲ ਕਰ ਰਿਹਾ ਹੈ ।

ਨੌਜਵਾਨ ਰਮਨੀਕ ਬਰਾੜ, ਅਮਿਤ ਅਤੇ ਪ੍ਰੀਸਦੀਪ ਔਲਖ ਆਖਦੇ ਹਨ ਕਿ ਇਸ ਆਧੁਨਿਕ ਲਾਈਬ੍ਰੇਰੀ ਵਿੱਚ ਯੂਪੀਐਸਸੀ ਤੇ ਸੀਬੀਐਸਈ ਤੇ ਹੋਰ ਵੱਖ ਵਿਸ਼ਿਆਂ ਨਾਲ ਸੰਬੰਧਿਤ ਹੋਰ ਇਮਤਿਹਾਨ ਦੀ ਪੜ੍ਹਾਈ ਕਰਨ ਲਈ ਨਵੇਂ ਅਡੀਸ਼ਨ ਦੀਆਂ ਕਿਤਾਬਾਂ ਵੀ ਮੌਜੂਦ ਹਨ। ਇਸ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਕੁਰਸੀਆਂ, ਮੇਜ਼, ਟੇਬਲ, ਕੰਪਿਊਟਰਾਂ ਅਤੇ ਵਾਈਫਾਈ ਕੁਨੈਕਸ਼ਨ ਤੇ ਪਾਰਕਿੰਗ ਆਦਿ ਦੀ ਬਹੁਤ ਵਧੀਆ ਵਿਵਸਥਾ ਹੈ। 

Tags:

Latest

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ