ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮੀਟਿੰਗ ’ਚ ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮੀਟਿੰਗ ’ਚ ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸੂਬਾ ਵਾਸੀਆਂ ਲਈ ਵੱਡੇ ਫ਼ੈਸਲੇ ਲਏ ਜਾਣਗੇ। ਪਿਛਲੀਆਂ ਕੈਬਨਿਟ ਮੀਟਿੰਗਾਂ ’ਚ ਵੀ ਲਗਾਤਾਰ ਕਈ ਵੱਡੇ ਫੈਸਲੇ ਲਏ ਗਏ ਸਨ। 

download (33)

Read Also- UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਇਸ ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਵਾਰ ਦੇ ਬਜਟ ਵਿਚ ਵੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟਾਂ ਨਾਲ ਸਬੰਧਤ ਮਾਮਲਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਲਿਆਂਦੀ ਜਾ ਸਕਦੀ ਹੈ

ਇਸ ਮੀਟਿੰਗ ਵਿੱਚ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸਰਕਾਰ ਮਹਿਲਾਵਾਂ ਲਈ ਕੀ ਨਿਰਣਾ ਲੈਂਦੀ ਹੈ। ਪਿਛਲੇ ਲੰਮੇ ਸਮੇਂ ਤੋਂ ਔਰਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਰੰਟੀ ਨੂੰ ਪੂਰਾ ਕਰਨ ਦਾ ਇੰਤਜ਼ਾਰ ਕਰ ਰਹੀਆਂ ਹਨ। ਇਸ ਦੇ ਨਾਲ ਹੀ ਦੇਖਣਯੋਗ ਹੈ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਲਈ ਹੋਰ ਕੀ ਸਾਧਨ ਜਟਾਉਣ ਦੀ ਕੋਸ਼ਿਸ਼ ਕਰਦੀ ਹੈ। ਨਸ਼ਿਆਂ ਦੇ ਨਾਲ ਨਾਲ ਬੇਰੁਜ਼ਗਾਰੀ ਵੀ ਇੱਕ ਅਹਿਮ ਮੁੱਦਾ ਹੈ।

ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Advertisement

Latest

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ
ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ 'ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼
ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ 'ਰੰਗਲਾ ਪੰਜਾਬ ਸੋਸਾਇਟੀ' ਦੀ ਸ਼ੁਰੂਆਤ: 'ਆਪ' ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ
ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ