ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ […]

ਚੰਡੀਗੜ੍ਹ, 16 ਮਈ:

ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ  ਹੀ ਹਿੱਸਾ ਹੈ। 

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab ‘ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ‘ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।

ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ  ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ