ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਵਿੱਚ ਨਹੀਂ ਛੱਡੇਗੀ ਕੋਈ ਕਸਰ- ਸੰਧਵਾਂ
ਕੋਟਕਪੂਰਾ 15 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਪੁੱਟ ਰਹੀ ਹੈ। ਜਿਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲੱਖਾਂ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਦਿੱਤਾ।
ਸਪੀਕਰ ਸ. ਸੰਧਵਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਭਾਣਾ ਵਿਖੇ 24.61 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀ.ਸੈਕੰ.ਸਕੂਲ ਢੁੱਡੀ ਵਿਖੇ 33.20 ਲੱਖ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਮੰਡ ਵਾਲਾ ਵਿਖੇ 8 ਲੱਖ ਅਤੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਧੂੜਕੋਟ ਵਿਖੇ 33.91 ਦੀ ਲਾਗਤ ਨਾਲ ਚਾਰਦੀਵਾਰੀ ਦੀ ਰਿਪੇਅਰ, ਬਾਥਰੂਮ ਦੀ ਰਿਪੇਅਰ, ਸਪੋਰਟਸ ਟਰੈਕ, ਆਧੁਨਿਕ ਕਮਰੇ ਸ਼ਾਮਲ ਹਨ ਦਾ ਉਦਘਾਟਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਰੋਸ਼ਨ ਕਰਨ ਦੇ ਮਕਸਦ ਨਾਲ, ਬੱਚਿਆਂ ਨੂੰ ਅੱਗੇ ਜਾ ਕੇ ਚੰਗੇ ਵਿਸ਼ੇ ਚੁਣਨ ਸਬੰਧੀ ਸਰਕਾਰੀ ਸਕੂਲਾਂ ਵਿੱਚ ਡੀ.ਸੀ ਅਤੇ ਐਸ.ਐਸ.ਪੀ ਆ ਕੇ ਬੱਚਿਆਂ ਨੂੰ ਪ੍ਰੇਰਿਤ ਕਰਨਗੇ, ਜੋ ਕਿ ਪੰਜਾਬ ਸਰਕਾਰ ਦਾ ਇੱਕ ਅਨੋਖਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਧੀਆ ਪੜਾਈ ਦੇ ਨਾਲ ਨਾਲ ਹੁਣ ਬੱਚਿਆਂ ਨੂੰ ਸਕੂਲ ਵਿੱਚ ਵਧੀਆਂ ਅਤੇ ਸਾਫ ਸੁਥਰੇ ਬਾਥਰੂਮ ਦੀ ਸਹੂਲਤ ਵੀ ਮਿਲ ਰਹੀ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਨਹੀਂ ਸਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਇਹ ਕਾਰਜ ਛੇਤੀ ਰੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਮੁੱਖ ਅਧਿਆਪਕ ਰੇਖਾ ਸ਼ਰਮਾ, ਮੁੱਖ ਅਧਿਆਪਕ ਅਨੀਤਾ ਅਰੋੜਾ,ਮੁੱਖ ਅਧਿਆਪਕ ਨਵਦੀਪ ਸ਼ਰਮਾ, ਬਲਵਿੰਦਰ ਸਿੰਘ ਬਲਾਕ ਕੁਆਡੀਨੇਟਰ, ਸ਼ਮਿੰਦਰ ਸਿੰਘ ਮਾਨ, ਹਰਦੀਪ ਸਿੰਘ, ਐਸ.ਐਚ.ਓ ਰਾਜੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।
Related Posts
Advertisement
