ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਅੰਮ੍ਰਿਤਸਰ 26 ਜਨਵਰੀ 2026 ---

                ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲਪੁਨਰਵਾਸ ਤੇ ਆਫ਼ਤ ਪ੍ਰਬੰਧਨਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।

                ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਤਿਰੰਗਾ ਲਹਿਰਾਇਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।

                ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।

                 ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਲੋਕਾਂ ਨਾਲ ਕੀਤੀਆਂ ਸੀਉਸਨੂੰ ਅਸੀਂ ਪੂਰਾ ਕਰਨ ਵਿੱਚ ਕਾਫ਼ੀ ਹੱਦ ਤੱਕ ਪੂਰਾ ਕਰਨ ਵਿੱਚ ਕਾਮਯਾਬ ਰਹੇ ਹਾਂ ਅਤੇ ਬਾਕੀ ਰਹਿੰਦੀਆਂ ਗਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈਜਿੱਥੇ ਸਿੱਖਿਆਸਿਹਤਬਸਾਂ ਵਿੱਚ ਮੁਫ਼ਤ ਸਫ਼ਰਮੁਫ਼ਤ ਬਿਜਲੀ ਆਦਿ ਸਹੂਲਤਾਂ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ: ਮੁੰਡੀਆਂ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਇਕ ਨਵੀਂ ਪੁਲਾਂਘ ਪੁੱਟਦਿਆਂ ਹਰੇਕ ਪੰਜਾਬ ਵਿੱਚ ਰਹਿਣ ਵਾਲੇ ਪਰਿਵਾਰ ਦਾ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ  ਦਿੱਤੀ ਹੈਜਿਸ ਵਿੱਚ ਹਰੇਕ ਤਰ੍ਹਾਂ ਦੇ ਟੈਸਟ ਮੁਫ਼ਤ ਹੋਣਗੇ ਅਤੇ ਸੂਬੇ ਭਰ ਵਿੱਚ 900 ਤੋਂ ਵਧੇਰੇ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

                ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 46 ਮਹੀਨਿਆਂ ਦੌਰਾਨ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਗਾਰਸਿਹਤਸਿੱਖਿਆਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ।

                ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਅਰੰਭ ਦਿੱਤੀ ਹੈ ਅਤੇ ਜਲਦ ਹੀ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ।  ਉਨਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ 3 'ਬਾਜ਼ ਅੱਖਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ ਹਨ।

ਉਨਾਂ ਕਿਹਾ ਕਿ ਮਾਨ ਸਰਕਾਰ ਨੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਾਜੈਕਟ ਜੀਵਨਜੋਤ’ ਤਹਿਤ 1023 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ ਅਤੇ ਪੁਨਰਵਾਸ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕਰਕੇ ਚਾਲੂ ਵਿੱਤੀ ਸਾਲ ਦੌਰਾਨ 64 ਬਾਲ ਵਿਆਹ ਰੋਕੇ ਗਏ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ "ਸੜਕ ਸੁਰੱਖਿਆ ਫੋਰਸ" ਵੱਲੋਂ ਹੁਣ ਤੱਕ 19 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜ਼ਾਰ ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ। ਇਸ ਨਾਲ ਸੜਕੀ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦਰ ਵਿੱਚ 50 ਫ਼ੀਸਦੀ ਗਿਰਾਵਟ ਆਈ ਹੈ।

ਉਨਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਕੌਮਾਂਤਰੀ ਖੇਡਾਂ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ।

ਅੰਮ੍ਰਿਤਸਰ ਜਿਲ੍ਹੇ ਦੀ ਗੱਲ ਕਰਦਿਆਂ ਸ: ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਮਜੀਠਾ ਹਲਕੇ ਵਿੱਚ 11 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨਾਲ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਗਈ ਹੈਜਿਸ ਨਾਲ ਮਜੀਠਾ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਇਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਇਸ ਤੋਂ ਇਲਾਵਾ ਅਜਾਨਾਲ ਖੇਤਰ ਦੇ ਬੱਚਿਆਂ ਲਈ ਨਵੇਂ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈਜਿਸ ਤੇ 15 ਕਰੋੜ ਰੁਪਏ ਖਰਚ ਆਉਣਗੇ।  ਉਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਅੰਮ੍ਰਿਤਸਰ-ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇਂ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਪੁਲ ਨੂੰ ਬਣਾਉਣ 'ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਫਲਾਈਓਵਰ ਆਉਂਦੇ 24 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸ਼ਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਮੁੱਖ ਮਹਿਮਾਨ ਵਲੋਂ ਸਿੱਖਿਆ ਵਿਭਾਗ ਦੀ ਝਾਂਕੀ ਨੂੰ ਪਹਿਲਾ ਸਥਾਨਪੀ.ਐਸ.ਪੀ.ਸੀ.ਐਲ ਵਿਭਾਗ ਦੀ ਝਾਂਕੀ ਨੂੰ ਦੂਸਰਾ ਸਥਾਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਤੀਸਰਾ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਸ: ਮੁੰਡੀਆਂ ਵਲੋਂ ਆਪਣੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਅਧਿਕਾਰੀਆਂਕਰਮਚਾਰੀਆਂਸਮਾਜ ਸੇਵੀ ਸੰਸਥਾਵਾਂ ਨੂੰ ਪ੍ਰਸ਼ੰਸਾਂ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ  ਸ: ਦਲਵਿੰਦਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਸ: ਹਰਦੀਪ ਸਿੰਘ ਮੁੰਡੀਆਂ ਜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲਵਿਧਾਇਕ ਡਾ. ਜਸਬੀਰ ਸਿੰਘ ਸੰਧੂਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰਏ.ਡੀ.ਜੀ.ਪੀ. ਸ੍ਰੀ ਆਰ.ਕੇ. ਜੈਸਵਾਲਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰਮੇਅਰ ਨਗਰ ਨਿਗਮ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾਸ੍ਰੀ ਪ੍ਰਭਬੀਰ ਸਿੰਘ ਬਰਾੜਚੇਅਰਮੈਨ ਸ੍ਰੀ ਰਵਿੰਦਰ ਹੰਸਚੇਅਰਮੈਨ ਸ੍ਰੀ ਸਤਪਾਲ ਸੋਖੀਸ: ਜਸਕਰਨ ਸਿੰਘ ਬੰਦੇਸ਼ਾਸ: ਤਲਬੀਰ ਸਿੰਘ ਗਿੱਲਲੇਬਰ ਕਮਿਸ਼ਨਰ ਸ: ਹਰਜੀਤ ਸਿੰਘ ਆਹਲੂਵਾਲੀਆ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

                ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਬੱਚਿਆਂ ਦੇ ਪ੍ਰੋਗਰਾਮ ਤੋਂ ਖੁਸ਼ ਹੋ ਕੇ ਐਲਾਨ ਕੀਤਾ ਕਿ ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਹੈ ਉਨਾਂ ਨੂੰ ਕੱਲ 27 ਜਨਵਰੀ ਦੀ ਛੁੱਟੀ ਰਹੇਗੀ।