ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, ਨਵੰਬਰ 12

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਵੰਡ ਅਤੇ ਹੋਰ ਸਹੂਲਤਾਂ ਮਿੱਥੇ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵਾਰ ਮੈਮੋਰੀਅਲ ਦੇ ਨਵੀਨੀਕਰਣ ਸਬੰਧੀ ਵੀ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਮੰਤਰੀ ਸ਼੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਇਸ ਕੰਮ ਲਈ ਸਰਕਾਰ ਵੱਲੋਂ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।