ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬਧ- ਸੇਖੋਂ
By NIRPAKH POST
On
ਫ਼ਰੀਦਕੋਟ, 22 ਮਈ ()
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਲੋਕ ਅਰਪਣ ਕਰਨ ਦਾ ਸਿਲਸਿਲਾ ਜਾਰੀ ਹੈ। ਵਿਕਾਸ ਕਾਰਜਾਂ ਦੀ ਇਸ ਲੜੀ ਵਿੱਚ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਜ਼ਿਲ੍ਹਾ ਜੇਲ੍ਹ ਫਰੀਦਕੋਟ,ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਬਸਤੀ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ , ਸਰਕਾਰੀ ਪ੍ਰਾਇਮਰੀ ਸਕੂਲ ਸਾਧੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹੂਵਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਆਯੋਜਿਤ ਸਮਾਗਮਾਂ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਹਰੇਕ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚ ਰਹੀ ਹੈ। ਇਹ ਸਭ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੀਤੇ ਗਏ ਸੁਧਾਰਾਂ ਕਰਕੇ ਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਤੇ ਸਿੱਖਿਆ ਵੱਲ ਕੋਈ ਧਿਆਨ ਨਹੀ ਦਿੱਤਾ,ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਈ ਕਰਵਾਉਣ ਲਈ ਮਜ਼ਬੂਰ ਸਨ। ਪਰ ਹੁਣ ਸਰਕਾਰੀ ਸਕੂਲਾਂ ਵਿਚ ਸਭ ਸਹੂਲਤਾਂ ਹਨ ਤੇ ਸਕੂਲਾਂ ਵਿਚ ਦਾਖਲੇ ਵਧੇ ਹਨ।
ਵਿਧਾਇਕ ਸ. ਸੇਖੋਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਜ਼ਿਲ੍ਹਾ ਜੇਲ੍ਹ ਫਰੀਦਕੋਟ ਵਿਖੇ 2 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਬਸਤੀ ਫਰੀਦਕੋਟ ਵਿਖੇ 8.65 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਵਿਖੇ 15.26 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸਾਧੂਵਾਲਾ ਵਿਖੇ 3 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹੂਵਾਲਾ ਵਿਖੇ 5.85 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਬੀ.ਪੀ.ਓ ਜਗਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Tags: