ਅੱਜ ਫਿਰ ਪੰਜਾਬ ਦੇ ਪਿੰਡਾਂ 'ਚ ਹੋਵੇਗੀ ਪੁਲਿਸ-ਪੁਲਿਸ ! ਨ/ਸ਼ਾ ਤਸਕਰਾਂ ਦੀ ਹੁਣ ਨਹੀਂ ਖੈਰ
By Nirpakh News
On
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 501 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 53 ਐੱਫ਼. ਆਈ. ਆਰ. ਦਰਜ ਕਰਕੇ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ 6 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 622 ਹੋ ਗਈ ਹੈ।

