ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਜਾ ਰਿਹਾ ਐ ਮੁਆਵਜ਼ਾ

ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ

ਪਿਛਲੇ ਸਮੇਂ ਦੌਰਾਨ ਪੰਜਾਬ ਨੂੰ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਦਰਿਆਵਾਂ ਦੇ ਨੇੜਲੇ ਇਲਾਕਿਆਂ ਅਤੇ ਕਈ ਪਿੰਡਾਂ ਵਿੱਚ ਭਾਰੀ ਨੁਕਸਾਨ ਹੋਇਆ। ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਲੋਕਾਂ ਦੀ ਮਦਦ ਅਤੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਕੰਮ ਕੀਤਾ, ਜਿਸ ਨਾਲ ਆਫ਼ਤ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਹੋਇਆ
 
ਤੁਰੰਤ ਰਾਹਤ ਅਤੇ ਬਚਾਅ ਕਾਰਜ

ਜਿਵੇਂ ਹੀ ਹੜ੍ਹਾਂ ਨੇ ਦਸਤਕ ਦਿੱਤੀ, ਸਰਕਾਰ ਨੇ ਬਚਾਅ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਸ਼ੁਰੂ ਕੀਤਾ। ਐਨ.ਡੀ.ਆਰ.ਐਫ਼. (NDRF), ਫੌਜ ਅਤੇ ਸੂਬਾਈ ਪੁਲਿਸ ਦੀਆਂ ਟੀਮਾਂ ਨੂੰ ਤੁਰੰਤ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਗਿਆ। ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਅਤੇ ਉਨ੍ਹਾਂ ਲਈ ਰਾਹਤ ਕੈਂਪ ਸਥਾਪਿਤ ਕੀਤੇ ਗਏ

ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਮੁਫ਼ਤ ਭੋਜਨ, ਸਾਫ਼ ਪਾਣੀ, ਦਵਾਈਆਂ ਅਤੇ ਰਹਿਣ ਲਈ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ ਅਤੇ ਬਿਮਾਰੀਆਂ ਤੋਂ ਬਚਾਅ ਲਈ ਮੈਡੀਕਲ ਟੀਮਾਂ ਨੂੰ ਲਗਾਤਾਰ ਤਾਇਨਾਤ ਰੱਖਿਆ ਗਿਆ

ਖੁੱਲ੍ਹੇ ਦਿਲ ਨਾਲ ਮੁਆਵਜ਼ਾ

ਹੜ੍ਹਾਂ ਨਾਲ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਵਿੱਚ ਮਾਨ ਸਰਕਾਰ ਨੇ ਤੇਜ਼ੀ ਅਤੇ ਖੁੱਲ੍ਹ ਦਿਲੀ ਦਿਖਾਈ। ਪਿਛਲੇ ਸਮਿਆਂ ਦੇ ਮੁਕਾਬਲੇ ਇਸ ਵਾਰ ਮੁਆਵਜ਼ੇ ਦੀ ਰਾਸ਼ੀ ਵਿੱਚ ਵੱਡਾ ਵਾਧਾ ਕੀਤਾ ਗਿਆ। ਨਾ ਸਿਰਫ਼ ਖੇਤਾਂ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਵਧਾਇਆ ਗਿਆ, ਸਗੋਂ ਜਿਨ੍ਹਾਂ ਲੋਕਾਂ ਦੇ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, ਉਨ੍ਹਾਂ ਨੂੰ ਵੀ ਵੱਡੀ ਵਿੱਤੀ ਸਹਾਇਤਾ ਦਿੱਤੀ ਗਈ

ਸਰਕਾਰ ਨੇ ਫ਼ਸਲੀ ਖਰਾਬੇ ਦੀ ਮੁਲਾਂਕਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਅਤੇ ਮੁਆਵਜ਼ੇ ਦੀ ਰਾਸ਼ੀ ਨੂੰ ਸਿੱਧਾ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ। ਇਸ ਨਾਲ ਵਿਚੋਲਿਆਂ ਦਾ ਦਖਲ ਖਤਮ ਹੋ ਗਿਆ ਅਤੇ ਲੋਕਾਂ ਨੂੰ ਸਮੇਂ ਸਿਰ ਉਨ੍ਹਾਂ ਦਾ ਹੱਕ ਮਿਲਿਆ

ਮਾਨ ਸਰਕਾਰ ਨੇ ਇਸ ਆਫ਼ਤ ਦੀ ਘੜੀ ਵਿੱਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਜਿਸ ਤਰ੍ਹਾਂ ਦੀ ਤਤਪਰਤਾ ਦਿਖਾਈ, ਉਹ ਪ੍ਰਸ਼ਾਸਨਿਕ ਵਚਨਬੱਧਤਾ ਦੀ ਮਿਸਾਲ ਹੈ। ਇਹ ਕਾਰਵਾਈ ਦਰਸਾਉਂਦੀ ਹੈ ਕਿ ਸਰਕਾਰ ਔਖੇ ਸਮੇਂ ਵਿੱਚ ਹਰ ਸਮੇਂ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ

G3Io74IXIAAjxSU