ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਸਫਲਤਾ ਮਿਲ ਰਹੀ ਹੈ।

            ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਸੇਫ਼ ਪੰਜਾਬ ਵੱਟਸਐਪ ਚੈਟਬੋਟ ਹੈਲਪਲਾਈਨ (9779100200) ਲੋਕਾਂ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਸਿਰਫ਼ ਮਾਰਚ, 2025 ਤੋਂ ਹੁਣ ਤੱਕ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਜਾਣਕਾਰੀ 'ਤੇ 5,562 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ 'ਤੇ ਨਸ਼ਾ ਵਿਰੋਧੀ ਜੰਗ ਵਿੱਚ ਖੁੱਲ੍ਹ ਕੇ ਹਿੱਸਾ ਲੈ ਰਹੇ ਹਨ।

            ਕਰਮਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਤਿੰਨ-ਪੱਖੀ ਰਣਨੀਤੀ - ਲਾਗੂ ਕਰਨਾਨਸ਼ਾ ਛੁਡਾਊ ਅਤੇ ਰੋਕਥਾਮ - ਤਹਿਤ ਹੁਣ ਤੱਕ 17,373 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 26,995 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵੱਡੀ ਮਾਤਰਾ ਵਿੱਚ ਹੈਰੋਇਨਅਫੀਮ, ਭੁੱਕੀ, ਚਰਸ, ਗਾਂਜਾ ਅਤੇ ਨਕਦ ਡਰੱਗ ਮਨੀ ਜ਼ਬਤ ਹੋਣਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ ਦਾ ਸਬੂਤ ਹੈ।

            ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਜੋੜਨ ਦੀ ਸੋਚ ਤਹਿਤ ਪੁਲਿਸ ਨੇ ਸੰਪਰਕ ਮੀਟਿੰਗਾਂ ਅਤੇ ਵਿਦਿਆਰਥੀਆਂ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਹੈ। ਇਸ ਨਾਲ ਨੌਜਵਾਨਾਂ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਜੰਗ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ।

            ਚੇਅਰਪਰਸਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਪੱਸ਼ਟ ਹੈ - ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣਾ। ਮੁੱਖ ਮੰਤਰੀ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਦਰਸ਼ੀ ਨੀਤੀਆਂ ਅਤੇ ਸਖ਼ਤ ਕਾਰਵਾਈ ਦੀ ਮਦਦ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪੂਰੀ ਤਰ੍ਹਾਂ ਸੰਭਵ ਹੈ।