ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ

ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ

ਜਲੰਧਰ, 30 ਅਕਤੂਬਰ-                        ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂੰ ਅਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਚੰਡੀਗੜ੍ਹ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ।

                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੋਆਬਾ ਜ਼ੋਨ ਤੋਂ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਉਹਨਾਂ ਨੂੰ ਨਿਸ਼ਾ ਮੁਕਤੀ ਮੋਰਚਾ ਦੀ ਇਸ ਮਹੱਤਵਪੂਰਨ ਮੀਟਿੰਗ ਤੇ ਸਿਖਲਾਈ ਸੈਸ਼ਨ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਨਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਤਾਲਮੇਲ ਵਿੱਚ ਸੁਧਾਰ ਕਰਨ, ਜ਼ਮੀਨੀ ਪੱਧਰ 'ਤੇ ਜਾਗਰੂਕਤਾ ਵਧਾਉਣ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਅਗਵਾਹੀ ਲੀਹਾਂ ਜਾਰੀ ਕੀਤੀਆਂ ਗਈਆਂ।

                    ਦੋਆਬਾ ਜ਼ੋਨ ਦੇ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਬਣਾਉਣ ਦੇ ਦ੍ਰਿੜ ਸਕੰਲਪ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਾਰਡ ਡਿਫੈਂਸ ਕਮੇਟੀਆਂ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵਲੋਂ ਸੂਬਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਬਣਾਈਆਂ ਗਈਆਂ ਇਹਨਾਂ ਕਮੇਟੀਆਂ ਦੇ ਮੈਂਬਰਾਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਇਲਾਜ ਕੀਤੇ ਜਾ ਰਹੇ ਇਲਾਜ ਅਤੇ ਮੁੜ ਵਸੇਬੇ ਦੇ ਯਤਨਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਮੇਟੀਆ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

                    ਸ੍ਰੀ ਅਤਿਨ ਅਗਨੀਹੋਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ,ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜ਼ਿਲ੍ਹਾ ਜਲੰਧਰ ਵਿਖੇ ਵੀ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਦਾ ਨਸ਼ਿਆਂ ’ਤੇ ਨਿਰਭਰ ਲੋਕਾਂ ਵਲੋਂ ਲਾਭ ਉਠਾਕੇ ਇਸ ਲਾਹਨਤ ਨੂੰ ਛੱਡਕੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।