ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵਿਚ ਸਮੂਲੀਅਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ
ਨੰਗਲ 16 ਮਈ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਦੜੋਲੀ ਲੋਅਰ, ਜਿੰਦਵੜੀ ਤੇ ਗੰਭੀਰਪੁਰ ਵਿੱਚ ਇਹ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਔਰਤਾਂ, ਨੌਜਵਾਨਾਂ, ਬਜੁਰਗਾਂ ਦਾ ਭਰਵਾ ਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੜੋਲੀ ਲੋਅਰ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਆਮ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।
ਕੈਬਿਨਟ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਰਵਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ਤੇ ਉਤਸਾਹਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਰਾਜ ਸਰਕਾਰ ਨੇ 56 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਇੱਕ ਸਹੀ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਅੱਜ ਦੜੋਲੀ ਅਤੇ ਜਿੰਦਵੜੀ ਵਿੱਚ ਨਸ਼ਿਆ ਦੇ ਖਾਤਮੇ ਅਤੇ ਨਸ਼ਿਆ ਵਿਰੁੱਧ ਡਟਣ ਦੀ ਸਹੁੰ ਚੁਕਾਈ।
ਸ.ਬੈਂਸ ਨੇ ਕਿਹਾ ਕਿ ਕਿਹਾ ਕਿ ਪੰਜਾਬ ਦਾ ਪਾਣੀ ਸਾਡੀ ਜੀਵਨ ਧਾਰਾ
ਇਸ ਮੌਕੇ ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਕਾਹਲੋ ਜਿਲ੍ਹਾ ਕੋਆਰਡੀਨੇਟਰ, ਹਿਤੇਸ ਸ਼ਰਮਾ ਹਲਕਾ ਕੋਆਰਡੀਨੇਟਰ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਐਡਵੋਕੇਟ ਨਿਸ਼ਾਤ ਗੁਪਤਾ, ਨੀਰਜ ਸ਼ਰਮਾ, ਇੰਸਪੈਕਟਰ ਰੋਹਿਤ ਸ਼ਰਮਾ, ਇੰਸਪੈਕਟਰ ਦਾਨਿਸ਼ਵੀਰ ਸਿੰਘ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਭਾਗ ਸਿੰਘ ਸਰਪੰਚ, ਨਿਸ਼ਾਤ ਗੁਪਤਾ ਬਲਾਕ ਪ੍ਰਧਾਨ, ਸੁਰਜੀਤ ਸਿੰਘ, ਰਾਜ ਕੁਮਾਰ ਪੰਚ, ਕਾਕਾ ਰਾਮ ਪੰਚ, ਜਸਵਿੰਦਰ ਕੌਰ ਪੰਚ, ਕੁਲਵਿੰਦਰ ਕੌਰ ਪੰਚ, ਅਨਿਤਾ ਦੇਵੀ, ਬਲਵੰਤ ਸਿੰਘ ਪੰਚ, ਸਰਵਣ ਸਿੰਘ, ਸੋਮਾ ਦੇਵੀ, ਓਕਾਰ ਚੰਦ, ਮਨੂੰ ਪੁਰੀ, ਜੋਤੀ ਪ੍ਰਕਾਸ਼, ਜੀਤ ਰਾਮ ਰਿੰਕੂ ਸਰਪੰਚ ਸੈਣੀਮਾਜਰਾ, ਅਮਰਜੀਤ ਸਿੰਘ ਬਿੱਲਾ ਸਰਪੰਚ, ਦਲਜੀਤ ਸਿੰਘ, ਜੱਗਾ ਬਹਿਲੂ, ਬਚਿੱਤਰ ਸਿੰਘ ਬੈਂਸ, ਭਗਵੰਤ ਅਟਵਾਲ, ਸ਼ਿਵ ਕੁਮਾਰ ਸਰਪੰਚ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।