ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ  ਦਰਦੀ ਸ. ਜਸਪਾਲ ਸਿੰਘ ਹੇਰਾਂ […]

ਚੰਡੀਗੜ੍ਹ, 18 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ  ਦਰਦੀ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ਦੀ ਖ਼ਬਰ ਦੁੱਖਦਾਇਕ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਬਤੌਰ ਪੱਤਰਕਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੂੰ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ