ਸ਼ੰਭੂ ਮੋਰਚੇ ‘ਤੇ ਜਾਣ ਸਮੇਂ ਕੰਬਾਈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਕਿਸਾਨ ਦੀ ਮੌਤ

ਸ਼ੰਭੂ ਮੋਰਚੇ ‘ਤੇ ਜਾਣ ਸਮੇਂ ਕੰਬਾਈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਕਿਸਾਨ ਦੀ ਮੌਤ

Punjab News

Punjab News

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇਕ ਕਿਸਾਨ ਦੀ ਜਲੰਧਰ ਵਿਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ।

ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

READ ALSO:ਨਾਰਨੌਲ ‘ਚ ਦੁਕਾਨ ਨੂੰ ਲੱਗੀ ਅੱਗ: 2 ਘੰਟੇ ਬਾਅਦ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ, ਗਹਿਣਿਆਂ ਦਾ ਹੋਇਆ ਲੱਖਾਂ ਦਾ ਨੁਕਸਾਨ….

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਅਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ। ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਅਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ।

Punjab News

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ