ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 14 ਮਾਰਚ, 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ।

ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ ਵਿੱਚ ਮਾਂ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਮਾਂ ਦਾ ਨਿੱਘਾ ਪਿਆਰ ਅਤੇ ਸਮਰਥਨ ਉਹ ਕਰਜ਼ ਹਨ ਜਿਨ੍ਹਾਂ ਨੂੰ ਅਸੀਂ ਕਦੇ ਵੀ ਚੁਕਾ ਨਹੀਂ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਿੰਦਗੀ ਵਿੱਚ ਜੋ ਵੀ ਉਚਾਈਆਂ ਹਾਸਲ ਕਰਦੇ ਹਾਂ, ਉਹ ਸਾਡੇ ਮਾਪਿਆਂ ਦੇ ਆਦਰਸ਼ਾਂ ਅਤੇ ਅਸ਼ੀਰਵਾਦਾਂ ਦਾ ਪ੍ਰਤੱਖ ਪ੍ਰਮਾਣ ਹਨ। 

Latest

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ