ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 6 ਮਾਰਚ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਸ. ਜੰਗੀ ਲਾਲ ਮਹਾਜਨ ਮੌਜੂਦ ਸਨ। 

Latest

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ