ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਜਨਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਅਟੁੱਟ ਸਮਰਪਣ ਭਾਵਨਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ ਅਤੇ ਉਹ ਸਾਡੇ ਮਨਾਂ ਵਿੱਚ ਹਮੇਸ਼ਾ ਜੀਵਤ ਰਹਿਣਗੇ।

ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।