ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ।

ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।

 

Latest

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ,ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ