ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ
ਫਾਜ਼ਿਲਕਾ 3 ਅਗਸਤ
ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਬਲਾਕ ਅਰਨੀਵਾਲਾ ਦੇ ਪਿੰਡ ਸਜਰਾਣਾ, ਸਿੰਘਪੁਰਾ ਅਤੇ ਚਾਹਲਾਂ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜਾ ਲੈਣ ਮੌਕੇ ਕੀਤਾ!
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ
ਖੇਤਾਂ ਵਿਚ ਪਾਣੀ ਨਾਲ ਜੋ ਵੀ ਨੁਕਸਾਨ ਹੋਇਆ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ! ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਫਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਸਬੰਧਿਤ ਅਧਿਕਾਰੀ ਇਸਦੀ ਰਿਪੋਰਟ ਕਰ ਰਹੇ ਹਨ ਰਿਪੋਰਟ ਉਪਰੰਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ|
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਵੀ ਕਿਸਾਨਾਂ ਦੀਆਂ ਖਰਾਬ ਫਸਲਾਂ ਦੇ ਮੁਆਵਜੇ ਦਿੱਤੇ ਗਏ ਹਨ ਤੇ ਹੁਣ ਵੀ ਜੇਕਰ ਕਿਸੇ ਕਿਸਾਨ ਦੀ ਫਸਲ ਦੀ ਬਰਬਾਦੀ ਹੁੰਦੀ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ! ਉਨ੍ਹਾਂ ਕਿਹਾ ਸਾਡੇ ਇਹ ਕਿਸਾਨ ਅੰਨ ਦਾਤੇ ਸਖਤ ਮਿਹਨਤਾਂ ਕਰਕੇ ਫਸਲਾਂ ਉਗਾਉਂਦੇ ਹਨ ਅਤੇ ਫਸਲਾਂ ਨੂੰ ਪੁੱਤਾਂ ਵਾਂਗੂੰ ਪਾਲ ਕੇ ਦੇਸ਼ ਦਾ ਢਿੱਡ ਭਰਦੇ ਹਨ, ਪੰਜਾਬ ਸਰਕਾਰ ਹਰ ਮੁਸ਼ਕਿਲ ਦੀ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਤਿਆਰ ਬਰ ਤਿਆਰ ਹੈ!
ਇਸ ਮੌਕੇ ਐਸਡੀਐਮ ਵੀਰਪਾਲ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।