ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਨਵੀਂ ਦਿੱਲੀ, 02 ਮਈ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂਸਗੋਂ ਨੇਕ ਨੀਅਤ ਦੀ ਸੀ।

 

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂਸਗੋਂ ਨੇਕ ਇਰਾਦੇ ਦੀ ਸੀ। ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਹੁਣ ਉਸ ਪੈਸੇ ਦੀ ਵਰਤੋਂ ਪੰਜਾਬ ਦੀ ਜਨਤਾ ਦੀ ਸੇਵਾ ਵਿੱਚ ਕੀਤੀ ਜਾ ਰਹੀ ਹੈ। ਇਹੀ ਹੈ ਆਮ ਆਦਮੀ ਪਾਰਟੀ ਦਾ ਮਾਡਲ।

 

ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਇਸ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਜੀ.ਐਸ.ਟੀ. ਸੰਗ੍ਰਹਿ ਵਿੱਚ ਇਤਿਹਾਸਕ 66 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ। ਇਹ ਸਾਰੇ ਪ੍ਰਮੁੱਖ ਰਾਜਾਂ ਅਤੇ ਰਾਸ਼ਟਰੀ ਔਸਤ ਨਾਲੋਂ ਵੀ ਵੱਧ ਹੈਜੋ ਕਿਸੇ ਵੀ ਰਾਜ ਦੁਆਰਾ ਦਰਜ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ।

 
 
 

Latest

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ