ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ […]

ਮਾਨਸਾ, 04 ਅਗਸਤ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।
ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।
ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ