ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। […]

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 02 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ ਦਰਜ ਕਰਵਾਏ ਜਾ ਸਕਦੇ ਹਨ ਅਤੇ 08 ਨਵੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 26 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਯੋਗਤਾ ਪੂਰੀ ਕਰਦੇ ਵੋਟਰ ਆਪਣੀ ਵੋਟ ਬਣਵਾ ਸਕਣ। ਡਿਪਟੀ ਕਮਿਸ਼ਨਰ ਅਨੁਸਾਰ ਪਿੰਡਾਂ ਵਿੱਚ ਵੋਟਾਂ ਬਣਵਾਉਣ ਲਈ ਪਟਵਾਰੀ ਨੂੰ ਫ਼ਾਰਮ ਦਿੱਤੇ ਜਾ ਸਕਦੇ ਹਨ ਜਦਕਿ ਸ਼ਹਿਰਾਂ ਵਿੱਚ ਨਗਰ ਕੌਂਸਲ/ਨਿਗਮ ਵਿੱਚ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਐਸ ਡੀ ਐਮਜ਼ ਜੋ ਕਿ ਇਸ ਮਤਦਾਤਾ ਰਜਿਸਟ੍ਰੇਸ਼ਨ ਲਈ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਵੀ ਹਨ, ਦੇ ਦਫ਼ਤਰਾਂ ਵਿੱਚ ਵੀ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।

Tags:

Latest

ਗਲੈਮਰ ਦੇ ਪਿੱਛੇ ਦਾ ਕੌੜਾ ਸੱਚ: ਤਨੁਸ਼੍ਰੀ ਦੱਤਾ ਨੇ ਫ਼ਿਲਮ ਇੰਡਸਟਰੀ ਵਿੱਚ ਹੁੰਦੇ ਸ਼ੋਸ਼ਣ ਅਤੇ 'ਪ੍ਰੌਸਟੀਟਿਊਸ਼ਨ' ਦੇ ਜਾਲ ਦਾ ਕੀਤਾ ਪਰਦਾਫਾਸ਼
ਮੱਧ ਪੂਰਬ ਸੰਕਟ: ਹਮਾਸ ਵੱਲੋਂ ਈਰਾਨ ਨੂੰ ਗੁਆਂਢੀਆਂ 'ਤੇ ਹਮਲੇ ਰੋਕਣ ਦੀ ਨਸੀਹਤ, ਇਰਾਕ ਅਤੇ ਸਾਊਦੀ ਅਰਬ 'ਚ ਅਮਰੀਕੀ ਟਿਕਾਣਿਆਂ 'ਤੇ ਵੱਡੇ ਹਮਲੇ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ