ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 08 ਜੂਨ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣਜਲਸਾ ਕਰਨਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ *ਤੇ ਬੈਠਣ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿ਼ਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ। ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮਾਂ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।

            ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

Advertisement

Latest

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ
ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ
ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ