ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ।
ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ਧਰਤੀ ’ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉੱਥੇ ਉਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਅਮਨ, ਸ਼ਾਂਤੀ, ਸਦਭਾਵਨਾ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ।ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ। ਪੰਜਾਬ ਦੀ ਧਰਤੀ ਤੋਂ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਪਰਜਾ ਤੰਤਰ, ਨੌਜਵਾਨ ਸਭਾ ਸ਼ੁਰੂ ਹੋਈ। ਸਮੇਂ-ਸਮੇਂ ’ਤੇ ਲੱਗੇ ਮੋਰਚਿਆਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਦੇ ਸੂਰਬੀਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ, ਜਿਨਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੁ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ। ਪੰਜਾਬ ਦੀ ਧਰਤੀ ਤੋਂ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਡਾ ਦੇਸ਼ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ।
ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ’ਤੇ ਮੈਂ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਜ਼ ਦੇ ਅਫਸਰਾਂ, ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਵੀ ਕਰਦਾ ਹਾਂ, ਜਿਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਕੀਤਾ। ਉਨ੍ਹਾਂ ਅੱਗੇ ਕਿਹਾ ਭਾਰਤ ਇੱਕ ਬਹੁ-ਭਾਸ਼ਾਈ, ਬਹ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆ, ਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ ਅਤੇ ਭਾਰਤ ਇੱਕ ਮਜ਼ਬੂਤ ਦੇਸ਼ ਬਣ ਕੇ ਦੁਨੀਆਂ ਦੇ ਮੋਹਰਲੀ ਕਤਾਰ ਦੇ ਦੇਸ਼ਾਂ ਵਿੱਚ ਸ਼ੁਮਾਰ ਹੋਇਆ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਲੋਕਾਂ ਨੂੰ ਸਮਾਨਤਾ, ਸੁਤੰਤਰਤਾ ਅਤੇ ਸ਼ੋਸਣ ਵਿਰੁੱਧ ਅਧਿਕਾਰ ਪ੍ਰਦਾਨ ਕਰਦਾ ਹ। ਭਾਰਤ ਦਾ ਸੰਵਿਧਾਨ ਵਿਆਪਕ ਤੇ ਲਿਖਤੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ ਅਤੇ ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ। ਭਾਰਤੀ ਸੰਵਿਧਾਨ ਦੀ ਇੱਕ ਹੋਰ ਵਿਸ਼ੇਸਤਾ ਹੈ, ਵੋਟ ਪਾਉਣ ਦਾ ਅਧਿਕਾਰ। ਇੱਥੇ ਧਰਮ, ਜਾਤ, ਭਾਸ਼ਾ, ਸੂਬਾ ਅਤੇ ਲਿੰਗ ਆਦਿ ਦੇ ਭੇਦਭਾਵ ਦੇ ਬਿਨਾਂ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ।
ਆਖਰ ਵਿੱਚ ਉਨ੍ਹਾਂ ਫਿਰ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜਿਆਂ ਮੌਕੇ ਅਸੀਂ ਰਲ-ਮਿਲ ਕੇ ਦੇਸ਼ ਦੀ ਉਨਤੀ, ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਈਏ। ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਸਭ ਤੋਂ ਪਹਿਲਾਂ ਫਰੀਡਮ ਫਾਈਟਰਾ਼ਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆ। ਉਸ ਤੋਂ ਬਾਅਦ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਚਾਹ ਤੇ ਕਾਫੀ ਵਰਤਾਈ ਗਈ।
ਗਣਤੰਤਰ ਦਿਵਸ ਸਮਾਗਮ ਵਿੱਚ ਮਾਣਯੋਗ ਜੱਜ, ਸ਼੍ਰੀ ਰਵੀਪਾਲ ਸਿੰਘ ਭਾਰਦਵਾਜ, ਐੱਸ,ਡੀ.ਜੇ.ਐੱਮ, ਸ਼੍ਰੀ ਗਗਨਦੀਪ , ਸ਼੍ਰੀ ਦਵਿੰਦਰ ਸਿੰਘ, ਸ਼੍ਰੀ ਕੁਨਾਲ ਲਾਂਬਾ, ਮੈਡਮ ਮਹਿਕ ਪੁਰੀ ਅਤੇ ਮੈਡਮ ਬਲਜਿੰਦਰ ਕੌਰ, ਮੈਡਮ ਮਿਨਾਕਸ਼ੀ (ਸਾਰੇ ਮਾਣਯੋਗ ਸਿਵਲ ਜੱਜ( ਜੂਨੀਅਰ ਡਵੀਜਨ) ਬਟਾਲਾ, ਐਸ.ਪੀ.ਡੀ. ਸੰਦੀਪ ਵਡੇਰਾ, ਮਾਨਿਕ ਮਹਿਤਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ, ਸਤਨਾਮ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਵਿਨੋਦ ਗੁਪਤਾ ਨਾਇਬ ਤਹਿਸੀਲਦਾਰ, ਪ੍ਰਧਾਨ ਫਰੀਡਮ ਫਾਈਟਰ ਪ੍ਰਿੰਸੀਪਲ, ਸੁਲੱਖਣ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ. ਤੇਜਿੰਦਰਪਾਲ ਸਿੰਘ ਗੋਰਾਇਆ, ਡੀ.ਐਸ.ਪੀ (ਐੱਚ),ਸੰਜੀਵ ਕੁਮਾਰ ਡੀ.ਐਸ.ਪੀ ਸਿਟੀ, ਵੀਨੂੰ ਕਾਹਲੋਂ, ਮਨਜੋਤ ਸਿੰਘ , ਮਨਜੀਤ ਸਿੰਘ ਬੰਮਰਾਹ, ਅਜ਼ਮੇਰ ਸਿੰਘ ਬੰਟੀ, ਡਾ.ਪਰਮਜੀਤ ਸਿੰਘ ਕਲਸੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਸ਼ੀ ਭੂਸ਼ਣ ਵਰਮਾ, ਡਾ ਸਤਿੰਦਰਜੀਤ ਕੌਰ, ਕਮਲਦੀਪ ਕੌਰ, ਜਤਿੰਦਰ ਕੱਦ, ਵਿਕਰਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।


