ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,

ਕੋਟਕਪੂਰਾ 7 ਜਨਵਰੀ ()
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 
 
 
ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ।
 
ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀਲਦਾਰ ਸ. ਮੱਖਣ ਸਿੰਘ, ਮਨਦੀਪ ਸਿੰਘ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ, ਕਾਰਜਕਾਰੀ ਇੰਜੀਨੀਅਰ ਸ੍ਰੀ ਨਵੀਨ ਕੁਮਾਰ, ਬੀ.ਡੀ.ਪੀ.ਓ. ਸ੍ਰੀ ਵਿਕਾਸ ਸ਼ਰਮਾ, ਸ੍ਰੀ ਅੰਮ੍ਰਿਤ ਲਾਲ ਈ.ਓ. ਨਗਰ ਕੌਂਸਲ ਕੋਟਕਪੂਰਾ, ਜ਼ਿਲ੍ਹਾ ਮੰਡੀ ਅਫ਼ਸਰ ਸ. ਹਰਪ੍ਰੀਤ ਸਿੰਘ, ਸ. ਗੈਰੀ ਵੜਿੰਗ, ਸ. ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।