ਰੋਡਵੇਜ਼ ਕਰਮਚਾਰੀਆਂ ਵੱਲੋਂ ਲਗਾਤਾਰ ਤਿੰਨ ਦਿਨ ਬੱਸ ਅੱਡੇ ਬੰਦ ਰੱਖਣ ਦਾ ਕੀਤਾ ਐਲਾਨ

ਰੋਡਵੇਜ਼ ਕਰਮਚਾਰੀਆਂ ਵੱਲੋਂ ਲਗਾਤਾਰ ਤਿੰਨ ਦਿਨ ਬੱਸ ਅੱਡੇ ਬੰਦ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ- ਪੰਜਾਬ ਵਿੱਚ ਬੱਸ ਰਾਹੀਂ ਯਾਤਰਾ ਕਰਨ ਵਾਲਿਆਂ ਲਈ ਖਾਸ ਖ਼ਬਰ ਨਿਕਲ਼ ਕੇ ਸਾਹਮਣੇ ਆਈ ਹੈ। ਜਿਸ ਨਾਲ ਯਾਤਰੀਆਂ ਨੂੰ ਵੱਡਾ ਝਟਕਾ ਲੱਗੇਗਾ। ਦੱਸ ਦਈਏ ਕਿ ਪੰਜਾਬ ਭਰ ਵਿੱਚ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਅਸਥਾਈ ਕਰਮਚਾਰੀਆਂ ਨੇ ਆਪਣੇ ਆਪ ਨੂੰ ਸਥਾਈ ਕਰਨ ਸਬੰਧੀ ਵੱਡਾ ਐਲਾਨ ਕੀਤਾ ਹੈ। ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੀਆਂ ਵੱਖ-ਵੱਖ ਯੂਨੀਅਨਾਂ ਨੇ ਕਿਹਾ ਹੈ ਕਿ 3 ਅਪ੍ਰੈਲ ਨੂੰ ਸੂਬੇ ਭਰ ਦੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ।

download (23)

Read Also- ਅੱਜ ਹੋਵੇਗਾ ਲੋਕ ਸਭਾ ਵਿੱਚ ਵਕਫ਼ ਸੋਧ ਬਿਲ ਪੇਸ਼

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਰੋਡਵੇਜ਼ ਬੱਸਾਂ ਦੇ ਕਰਮਚਾਰੀ ਸੂਬਾ ਸਰਕਾਰ ਤੋਂ ਉਨ੍ਹਾਂ ਪੱਕੇ ਕਰਨ ਲਈ ਧਰਨਾ ਪ੍ਰਦਰਸ਼ਨ ਕਰਦੀਆਂ ਰਹੀਆਂ ਹਨ ਪਰ ਯੂਨੀਅਨ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਦੀ ਇਸ ਅਪੀਲ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਦੀ ਨਾਫ਼ੁਰਮਾਨੀ ਤੋਂ ਤੰਗ ਆ ਕੇ ਹੀ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਅਤੇ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਹੋਵੇਗੀ ਮੁਲਾਜ਼ਮਾਂ ਵੱਲੋਂ ਹੜਤਾਲ

ਯੂਨੀਅਨ ਨੇ ਇਹ ਵੀ ਐਲਾਨ ਕੀਤਾ ਹੈ ਕਿ 6, 7 ਅਤੇ 8 ਅਪ੍ਰੈਲ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ। ਰੋਡਵੇਜ਼ ਦੇ ਆਰਜ਼ੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ ਪਰ ਉਨ੍ਹਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਥਾਈ ਬਣਾਇਆ ਜਾਣਾ ਚਾਹੀਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨਾਲ ਕਈ ਵਾਰ ਗੱਲਬਾਤ ਕੀਤੀ ਸੀ ਪਰ ਕੁਝ ਨਹੀਂ ਨਿਕਲਿਆ ਅਤੇ ਇਸ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਾਰਨ ਇਹ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ 10 ਹਜ਼ਾਰ ਨਵੀਆਂ ਬੱਸਾਂ ਖਰੀਦਣ ਦੀ ਮੰਗ ਕੀਤੀ ਹੈ।

Advertisement

Latest

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ
ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ
ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ