7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 6 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।

ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ