ਸਰਦਾਰ@150 - ਏਕਤਾ ਮਾਰਚ' ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਸਰਦਾਰ@150 - ਏਕਤਾ ਮਾਰਚ' ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਲੇਰਕੋਟਲਾ28 ਅਕਤੂਬਰ 

                        ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ।

                       ਉਨ੍ਹਾਂ ਕਿਹਾ ਕਿ 560 ਤੋਂ ਵੱਧ ਰਿਆਸਤਾਂ ਨੂੰ ਇੱਕ ਰਾਸ਼ਟਰ ਵਿੱਚ ਜੋੜਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਦੇਸ਼ ਦੇ ਇਤਿਹਾਸ ਦਾ ਪ੍ਰੇਰਣਾਦਾਇਕ ਅਧਿਆਇ ਹੈ। ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਮੁੱਲਾਂ ਨਾਲ ਜੋੜਨਾ ਹੈ। ਇਸ ਸਬੰਧੀ ਰਚਨਾਤਮਕ ਮੁਕਾਬਲੇਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਜਾਣਗੀਆਂ।

                        ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਰਚ ਦੌਰਾਨ ਟਰੈਫਿਕ ਪ੍ਰਬੰਧ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਜਾਂ ਅਸੁਵਿਧਾ ਪੈਦਾ ਨਾ ਹੋਵੇ। ਉਨ੍ਹਾਂ ਨੇ ਕਾਰਜ ਸਾਧਕ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਮਾਰਚ ਵਾਲੀ ਥਾਂ 'ਤੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੁਨਿਸ਼ਚਿਤ ਕੀਤੇ ਜਾਣ। ਉਨ੍ਹਾਂ ਹੋਰ ਸਬੰਧਤ ਵਿਭਾਗਾਂ ਨੂੰ ਮੈਡੀਕਲ ਸਹਾਇਤਾਂ ਅਤੇ ਐਂਬੂਲੈਂਸ,ਪੀਣ ਯੋਗ ਪਾਣੀ ਦੇ ਪੁਖਤਾ ਪ੍ਰਬੰਧ ਆਦਿ ਕਰਨ ਦੀ ਵੀ ਹਦਾਇਤ ਕੀਤੀ । ਉਨ੍ਹਾਂ ਵੱਲੋਂ ਮਾਈ ਭਾਰਤ ਯੁਵਾ ਮਾਮਲੇ ਵਿਭਾਗ ਨੂੰ ਮਾਰਚ ਦੇ ਆਯੋਜਨਨੌਜਵਾਨਾਂ ਦੀ ਸ਼ਮੂਲੀਅਤ ਅਤੇ ਰਚਨਾਤਮਿਕ ਕਿਰਿਆਵਾਂ ਦੀ ਸੰਯੋਜਨਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

 

                        ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਣੀਆਂ ਡਿਊਟੀਆਂ ਦੇਸ਼ ਭਗਤੀ ਅਤੇ ਸੱਚੀ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਵਿਭਾਗ ਆਪਣੀ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰੇ ਤਾਂ ਜੋ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

                               ਇਸ ਮੌਕੇ ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ,ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਸਹਾਇਕ ਮਿਊਂਸਪਲ ਇੰਜਨੀਅਰ(ਸਿਵਲ)ਇੰਜ.ਨਰਿੰਦਰ ਕੁਮਾਰ, ਜ਼ਿਲਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਰਾਹੁਲ ਸੈਨੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।