ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

 ਚੰਡੀਗੜ੍ਹ,17 ਮਾਰਚ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ
ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬਾਰੇ ਮੁਕੰਮਲ ਰਿਪੋਰਟ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੜਤਾਲ ਕਰਵਾ ਕੇ ਮਿਤੀ 25-03-2026 ਨੂੰ ਭੇਜੀ ਜਾਵੇ। 

Latest

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ