ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 12 ਦਸੰਬਰ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਹਨਾਂ ਨੇ ਮੁੱਖ ਮੰਤਰੀ ਨੂੰ ਕਮਿਸ਼ਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ।  

ਸ. ਗੜ੍ਹੀ ਨੇ ਇਸ ਮੁਲਾਕਾਤ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਮਿਸ਼ਨ ਦੇ ਕੰਮਕਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਕਮਿਸ਼ਨ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਲਿਖਤੀ ਰਿਪੋਰਟ ਪੇਸ਼ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਹ ਰਿਪੋਰਟ ਜਲਦ ਹੀ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ ਜਾਵੇਗੀ।

ਸ. ਗੜ੍ਹੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਾਪਾਨ ਅਤੇ ਦੱਖਣੀ ਕੋਰੀਆ ਦਾ ਸਫ਼ਲ ਦੌਰਾ ਕਰਨ ਲਈ ਮੁਬਾਰਕਬਾਦ ਦਿੱਤੀ।