ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

ਫਾਜ਼ਿਲਕਾ 18 ਜੁਲਾਈ ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ […]

ਫਾਜ਼ਿਲਕਾ 18 ਜੁਲਾਈ

ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ।

ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ।

ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ਡੀ ਪੀ ਐਮ ਰਾਜੇਸ਼ ਸਕੁਲ ਹੈਲਥ ਪ੍ਰੋਗਰਾਮ ਦੇ ਡੀਲਿੰਗ  ਬਲਜੀਤ ਤੇ ਆਕਾਸ਼ ਹਾਜਰ ਸੀ।

Tags:

Latest

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ