ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ
ਬਰਨਾਲਾ, 8 ਸਤੰਬਰ
ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਨੂੰ ਤਰਪਾਲਾਂ ਅਤੇ ਬਿਸਕੁਟ ਵੰਡੇ ਗਏ।
ਇਸ ਮੁਹਿੰਮ ਦੌਰਾਨ ਮਾਨਯੋਗ ਜੱਜ ਵੱਲੋਂ ਵੱਖ ਵੱਖ ਪਿੰਡਾਂ ਕਾਹਨੇਕੇ, ਕਾਲੇਕੇ, ਅਤਰਗੜ੍ਹ, ਬਿਲਾਸਪੁਰ ਪਿੰਡੀ, ਪੱਤੀ ਖੁੱਡੀ, ਨਾਨਕਪੁਰ ਪਿੰਡੀ ਅਤੇ ਹੰਡਿਆਇਆ ਦਾ ਦੌਰਾ ਕੀਤਾ ਗਿਆ ਅਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਤ੍ਰਿਪਾਲਾਂ ਅਤੇ ਬਿਸਕੁਟ ਵੰਡੇ। ਇਸ ਮੌਕੇ ਮਿਸ ਪ੍ਰਜਵਲ ਲਾਅ ਦੀ ਵਿਦਿਆਰਥਣ, ਪਰਵਾਜ ਸਿੰਘ, ਐੱਮ.ਟੀ. ਐੱਸ ਸਕੂਲ ਬਰਨਾਲਾ ਤੋਂ ਅਤੇ ਪੈਰਾਲੀਗਲ ਵਲੰਟੀਅਰ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅਮ੍ਰਿਤਪਾਲ ਸਿੰਘ, ਸ੍ਰੀ ਰਾਜ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਲਖਵਿੰਦਰ ਕੁਮਾਰ ਅਤੇ ਸ੍ਰੀ ਬਹਾਦਰ ਸਿੰਘ ਡਾਟਾ ਐਂਟਰੀ ਅਪਰੇਟਰ ਵੀ ਹਾਜ਼ਰ ਰਹੇ ਜਿਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ।