ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ  ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 25 ਫਰਵਰੀ  :

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ ।  ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ  ਨੌਕਰੀ ਪ੍ਰਾਪਤ ਕੀਤੀ ਸੀ।

ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ