ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ
By NIRPAKH POST
On
ਚੰਡੀਗੜ੍ਹ, 8 ਅਕਤੂਬਰ:
ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ। ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ।
ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ।