ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ 16 ਅਗਸਤ 2025 ( ):

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ।
 ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਈਮ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਕੰਮ ਸਬੰਧੀ ਕੋਈ ਮੁਸ਼ਕਲ ਆ ਰਹੀ ਹੋਵੇ, ਤਾਂ ਉਹ ਇਨ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਆਪਣੀ ਗੱਲ ਰੱਖ ਸਕਦੇ ਹਨ। ਇਹ ਪ੍ਰੋਗਰਾਮ ਲੋਕਾਂ ਨੂੰ ਸਰਕਾਰ ਨਾਲ ਸਿੱਧੇ ਜੁੜਨ ਦਾ ਮੌਕਾ ਦਿੰਦੇ ਹਨ।

ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜਾਦੀ ਹਾਸਲ ਕਰਨ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵੋਟ ਚੋਰੀ ਦੀਆਂ ਗੱਲਾਂ ਜੋ ਸਾਹਮਣੇ ਆ ਰਹੀਆਂ ਹਨ। ਇਹ ਸਾਡੇ ਵੋਟ ਦੇ ਅਧਿਕਾਰ ਉਪਰ ਪ੍ਰਸ਼ਨ ਉੱਠਿਆ ਹੈ। ਸਾਡੇ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਂ ਉਪਰ ਇਹ ਸਵਾਲ ਉੱਠਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਇਲੈਕਸ਼ਨ ਕਮਿਸ਼ਨ ਨੂੰ ਅੱਗੇ ਆਕੇ ਦੇਣਾ ਚਾਹੀਦਾ ਹੈ ਅਤੇ ਜੇਕਰ ਇਸ ਦੇ ਲਈ ਕੋਈ ਦੋਸ਼ੀ ਹੈ ਤਾਂ ਉਸ ਦੇ ਲਈ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।