ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 27 ਜੂਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।
ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ।

