ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ  ਦਾ ਵੀ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ ()

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ ਲਈ ਸਪੀਕਰ ਨੇ ਵੱਖ-ਵੱਖ ਸਾਈਟਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

      ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੌਜੂਦ। ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਹਰ ਪੱਧਰ ਤੇ ਪੁਖ਼ਤਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

    ਸ. ਸੰਧਵਾਂ ਨੇ ਬਣ ਰਹੀ ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਦੌਰਾ ਕੀਤਾਜਿੱਥੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼ਪੀਣ ਯੋਗ ਪਾਣੀਸਫ਼ਾਈਆਵਾਜਾਈ ਅਤੇ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਟੈਂਟ ਸਿਟੀ ਵਿੱਚ ਸਾਰੇ ਪ੍ਰਬੰਧ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਹਨ ਅਤੇ ਕਿਸੇ ਕਿਸਮ ਦੀ ਕਮੀ ਨਹੀਂ ਛੱਡੀ ਜਾਵੇਗੀ।

     ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਸਭ ਤੋਂ ਪਹਿਲੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਮਾਗਮ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਹੋਣ। ਇਸੇ ਤਰ੍ਹਾਂਸੈਰ-ਸਪਾਟਾ ਵਿਭਾਗ ਵੱਲੋਂ ਇਤਿਹਾਸਕ ਸ਼ਹਿਰ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੰਗਤਾਂ ਲਈ ਖਾਸ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

    ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਇਹ ਸ਼ਤਾਬਦੀ ਸਮਾਗਮ ਯਾਦਗਾਰ ਬਣ ਅਤੇ ਦੁਨੀਆ ਭਰ ਤੋਂ ਆਉਣ ਵਾਲੇ ਸੰਗਤਾਂ ਨੂੰ ਸਭ ਤੋਂ ਵਧੀਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਜਲਦੀ ਹੀ ਸਾਰੇ ਕੰਮ ਪੂਰੇ ਕਰਕੇ ਪੰਜਾਬ ਵਿਧਾਨ ਸਭਾ ਦੇ ਖ਼ਾਸ ਸੈਸ਼ਨ ਲਈ ਮੁਕੰਮਲ ਤਿਆਰੀ ਕੀਤੀ ਜਾਵੇਗੀ। 

Latest

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ