ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਦੇਸ਼ ਪੰਜਾਬ ਦੇ ਸਾਬਕਾ ਸੰਪਾਦਕ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਸਾਹ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਸਰਦਾਰ ਗੁਰਬਚਨ […]

ਚੰਡੀਗੜ੍ਹ, 28 ਦਸੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਦੇਸ਼ ਪੰਜਾਬ ਦੇ ਸਾਬਕਾ ਸੰਪਾਦਕ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਸਾਹ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਸਰਦਾਰ ਗੁਰਬਚਨ ਸਿੰਘ ਜੀ ਬੇਸ਼ੱਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਪਰ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਲੋਕਾਂ ਲਈ ਰਾਹ-ਦਸੇਰਾ ਬਣੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। 

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

Tags:

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ