ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
By NIRPAKH POST
On
ਕੋਟਕਪੂਰਾ 14 ਮਾਰਚ ()
ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ।
ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਜੀ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦੇ ਮਨ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਬਖ਼ਸ਼ੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਦੇ ਹਨ ਅਤੇ ਸਮਾਜ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ-ਪਸਾਰ ਲਈ ਅਜਿਹੇ ਸਮਾਗਮ ਸਮੇਂ-ਸਮੇਂ ਤੇ ਕਰਵਾਉਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਨੂੰ ਆਪਣੀ ਰਹਿਮਤ ਬਖ਼ਸ਼ਣ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਣ।

