ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 27 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਤਾਕਤ ਦੇਵੇ। 

Tags:

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ