ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। 
ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਜ਼ਾਰ ਦੇ ਵਿੱਚ ਤਿੰਨ ਜਗ੍ਹਾ ਤੇ ਬਾਥਰੂਮ ਬਣ ਰਹੇ ਹਨ ਤਾਂ ਕਿ ਲੋਕਾਂ ਨੂੰ ਅਤੇ ਵਪਾਰੀਆਂ ਨੂੰ ਸਹੂਲਤ ਹੋਵੇ। 
ਉਹਨਾ ਕਿਹਾ ਕੋਟਕਪੂਰਾ ਦੀ ਸੱਟਾਂ ਬਾਜ਼ਾਰ ਵਾਲੀ ਸੜਕ ਵੀ ਜਲਦੀ ਬਣ ਕੇ ਤਿਆਰ ਹੋ ਜਾਵੇਗੀ। ਉਹਨਾ ਕਿਹਾ ਕਿ ਨਰੂਲਾ ਜਿੰਮ ਵਾਲੀ ਸੜਕ ਵੀ ਜਲਦੀ ਹੀ ਬਣ ਜਾਵੇਗੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੀਤੇ ਵਿਕਾਸ ਕਾਰਜਾਂ ਸਬੰਧੀ ਵੀ ਜਾਣਕਾਰੀ ਦਿੱਤੀ।
 
ਇਸ ਮੌਕੇ ਸ਼੍ਰੀ ਨਰੇਸ਼ ਸਿੰਘ ਚੇਅਰਮੈਨ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕੋਟਕਪੂਰਾ, ਦਿਨੇਸ਼ ਕੁਮਾਰ ਐਸ ਟੀ ਓ, ਜਸਵੰਤ ਸਿੰਘ ਇੰਸਪੈਕਟਰ ਜੀਐਸਟੀ, ਤਜਿੰਦਰ ਸਿੰਘ ਐਸਆਈਪੀਓ, ਮੰਦਰ ਸਿੰਘ ਜੇ. ਈ., ਵਿਕਾਸ ਸ਼ਰਮਾ ਬੀਡੀਪੀਓ, ਗੁਰਜੀਵਨ ਸਿੰਘ ਪੀ ਐੱਚ ਜੀ, ਵਿਸ਼ਾਲ ਭੱਟੀ ਲੇਬਰ ਇੰਸਪੈਕਟਰ, ਪ੍ਰਤੀਕ ਐਕਸਾਈਜ ਇੰਸਪੈਕਟਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ। 

Latest

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ