ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਕੋਟਕਪੂਰਾ 30 ਜਨਵਰੀ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀਅਧਿਆਪਕ ਵਰਗਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾਲੋਕਨਾਚਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ।

ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਸਰਾਹਣਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਕੂਲ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਲੱਖ 11 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਦਿੱਤੀ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਲੋਕਨਾਚਨਾਟਕ ਅਤੇ ਸੰਗੀਤਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ।

ਇਸ ਮੌਕੇ ਪ੍ਰਿ. ਆਰ.ਐਸ. ਕੰਗ, ਸ੍ਰੀ ਐਸ.ਕੇ ਭੁੱਲਰ ਮੈਨੇਜਰ, ਸ੍ਰੀ ਸੰਤੀਸ਼ ਬਾਂਸਲ, ਸ੍ਰੀ ਸੰਦੀਪ ਕਟਾਰੀਆ, ਸ੍ਰੀ ਉਮੇਸ਼ ਗਰਗ, ਮੈਡਮ ਸਮੀਤਾ ਸ਼ਰਮਾ, ਸ੍ਰੀ ਰਾਜ ਕੁਮਾਰ, ਸ. ਅਮਨਦੀਪ ਸਿੰਘ ਪੀ.ਏ, ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਗੈਰੀ ਵੜਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਹੋਰ ਹਾਜ਼ਰ ਸਨ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
ਗੈਂਗਸਟਰਾਂ 'ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ
ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ
ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ 'ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ