ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ
ਕੋਟਕਪੂਰਾ 2 ਅਪ੍ਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾਰ ਹੋਂਦ ਵਿੱਚ ਆਈ ਹੈ ਲੋਕ ਹਿੱਤ ਲਈ ਕੰਮ ਕਰ ਰਹੀ ਹੈ । ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਵਿੱਚ ਵਿਕਾਸ ਦੇ ਕੰਮ ਸੀਮਤ ਸਮੇਂ ਵਿੱਚ ਪੂਰੇ ਕੀਤੇ ਜਾ ਸਕਣ।
ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ।
ਇਸ ਮੌਕੇ ਐਡਵੋਕੇਟ ਸ.ਬਰਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਸ.ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਚੇਅਰਮੈਨ ਸ.ਗੁਰਤੇਜ ਸਿੰਘ ਖੋਸਾ, ਐੱਸ ਡੀ ਐਮ ਕੋਟਕਪੂਰਾ, ਸ. ਸੁਖਰਾਜ ਸਿੰਘ ਢਿੱਲੋਂ, ਸ, ਸ੍ਰੀ ਸੁਖਜੀਤ ਸਿੰਘ ਢਿਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਓ ਐਸ ਡੀ ਸ੍ਰੀ ਸਾਧੂ ਰਾਮ ਕੁਸਲਾ, ਓ ਐਸ ਡੀ ਸ.ਮਨਿੰਦਰ ਸਿੰਘ , ਪੀ ਆਰ ਓ ਸ.ਮਨਪ੍ਰੀਤ ਸਿੰਘ ਧਾਲੀਵਾਲ, ਸ.ਸੁਖਵੰਤ ਸਿੰਘ ਪੱਕਾ, ਸਿਮਰਨਜੀਤ ਸਿੰਘ ਐਮ ਸੀ,ਜਗਤਾਰ ਸਿੰਘ ਜੱਗਾ ਸਰਪੰਚ , ਰੈਡ ਕਰਾਸ ਸੈਕਟਰੀ ਮਨਦੀਪ ਮੋਂਗਾ , ਬਲਦੇਵ ਸਿੰਘ ਸਰਪੰਚ,ਨਰੇਸ਼ ਕੁਮਾਰ ਸਿੰਗਲਾ ਚੈਅਰਮੈਨ ਵਪਾਰ ਮੰਡਲ , ਜਗਸੀਰ ਸਿੰਘ ਸੀਰਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।

