ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ

ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਵੀ ਰੱਖੇ ਗਏ।
 
ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਲਈ ਵੱਡੀ ਰਾਹਤ ਮਿਲੇਗੀ। ਨਾਲ ਹੀ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਬਿਹਤਰ ਹੋਵੇਗੀ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਮਿਲੇਗੀ ਅਤੇ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ।
 
ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਸਿਹਤ, ਸਿੱਖਿਆ, ਰੋਜ਼ਗਾਰ, ਖੇਤਾਂ ਨੂੰ ਪਾਣੀ ਦੀ ਸਪਲਾਈ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਚੁੱਕੇ ਇਤਿਹਾਸਕ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਸੜਕਾਂ, ਪਾਣੀ ਸਪਲਾਈ ਅਤੇ ਨਿਕਾਸੀ ਪ੍ਰਣਾਲੀ ਵਰਗੇ ਬੁਨਿਆਦੀ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਕੇ ਪਿੰਡਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਰਗ ਤੱਕ ਵਿਕਾਸ ਦੇ ਫਲ ਪਹੁੰਚਾਉਣਾ ਅਤੇ ਲੋਕਾਂ ਦੀ ਜੀਵਨ ਸ਼ੈਲੀ ਨੂੰ ਸੁਖਾਲੀ ਬਣਾਉਣਾ ਹੈ।
 
 
ਇਸ ਮੌਕੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਬਲਦੇਵ ਸਿੰਘ ਸਰਪੰਚ ਭਾਣਾ, ਜਲੌਰ ਸਿੰਘ ਸਰਪੰਚ ਢੁੱਡੀ, ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਪੀ.ਏ.ਡੀ.ਬੀ. ਡਾਇਰੈਕਟਰ ਡਾ. ਰਾਜਪਾਲ ਸਿੰਘ ਢੁੱਡੀ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਵਿਸ਼ਾਲ ਸਿੰਘ ਕੋਠੇ ਰਾਜੇ ਜੰਗ, ਸੀਪਾ ਸਰਾਂ ਸਰਪੰਚ ਪੱਕਾ, ਸੁਖਵੰਤ ਸਿੰਘ ਸਰਾ ਪੱਕਾ, ਬੱਬੂ ਪੱਕਾ,ਜਸਵਿੰਦਰ ਸਿੰਘ ਬਰਾੜ ਢੁੱਡੀ, ਅਮਰੀਕ ਸਿੰਘ ਸਰਪੰਚ, ਸੁਖਮੰਦਰ ਸਿੰਘ, ਮੁੱਖਾ ਭਾਣਾ, ਜਸਪਾਲ ਕੌਰ, ਗੁਰਦੇਵ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਅਮਨਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਜਸਵੀਰ ਕੌਰ ਮੈਂਬਰ, ਪੂਜਾ ਕੌਰ ਮੈਂਬਰ, ਬਲਵਿੰਦਰ ਕੌਰ ਮੈਂਬਰ, ਗੁਰਮੇਲ ਸਿੰਘ ਬਰਾੜ, ਬਖਤੌਰ ਸਿੰਘ ਖਾਲਸਾ, ਦੀਪੂ ਸਿੰਘ ਸੋਢੀ, ਗੁਰਚਰਨ ਸਿੰਘ, ਰਣਜੀਤ ਸਿੰਘ ਫੋਜੀ ਤੋਂ ਇਲਾਵਾ ਵੱਖ-ਵੱਖ ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ