ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱ
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਨਾਲ ਪਿੰਡਾਂ ਦੀਆਂ ਮੰਡੀਆਂ, ਸਕੂਲਾਂ, ਸਿਹਤ ਕੇਂਦਰਾਂ ਅਤੇ ਮੁੱਖ ਸੜਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਆਰਥਿਕ ਸਰਗਰਮੀਆਂ ਨੂੰ ਵੀ ਵਧਾਵਾ ਮਿਲੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ ਅਤੇ ਇਸੇ ਮੰਤਵ ਨਾਲ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਅਨੁਸਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 31 ਮਾਰਚ ਤੱਕ ਪੂਰੇ ਹੋ ਜਾਣਗੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਆਗੂ, ਇਲਾਕਾ ਨਿਵਾਸੀ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।



