ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ
ਕੋਟਕਪੂਰਾ 17 ਸਤੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਵਿੱਚ ਆ ਕੇ ਇਸ ਜਿੰਮ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਰੀਰ ਸਹੀ ਹੈ ਤਾਂ ਸਭ ਸਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ।
ਇਸ ਉਪਰੰਤ ਸਪੀਕਰ ਸੰਧਵਾ ਨੇ ਪਿੰਡ ਸਿਰਸਿੜੀ ਵਿਖੇ ਹੀ ਚੰਦਾ ਸਿੰਘ ਮਰਵਾਹਾ ਸ.ਸ.ਸ. ਕੋਟਕਪੂਰਾ ਵਿਖੇ 10ਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਮਿਸ ਜਸਨਪ੍ਰੀਤ ਕੌਰ ਪੁੱਤਰੀ ਸ. ਮੋਹਰ ਸਿੰਘ ਗਿੱਲ ਜਿਸ ਦਾ ਨਾਮ ਮੈਰਿਟ ਲਿਸਟ ਵਿਚ ਆਇਆ ਹੈ, ਉਸ ਦੀ ਹੌਂਸਲਾ ਅਫਜਾਈ ਕੀਤੀ ਅਤੇ 51 ਹਜਾਰ ਰੁਪਏ ਸਨਮਾਨ ਰਾਸ਼ੀ ਵਜੋਂ ਭੇਂਟ ਕੀਤੇ।
ਵਿਦਿਆਰਥਣ ਮਿਸ ਜਸਨਪ੍ਰੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਨਮਾਨ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਦਾ ਹਰੇਕ ਬੱਚਾ ਪੜ੍ਹ ਲਿਖ ਕੇ ਚੰਗੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਰਾਜ ਦਾ ਨਾਮ ਉੱਚਾ ਕਰ ਸਕੇ। ਉਨ੍ਹਾਂ ਕਿਹਾ ਕਿ ਪੜ੍ਹਾਈ ਵਿਚ ਮੈਰਿਟ ਲਿਸਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਪਣੇ ਟੀਚੇ ਨਿਰਧਾਰਿਤ ਕਰਕੇ ਮੰਜਿਲ ਤੱਕ ਪਹੁੰਚਣ ਲਈ ਨਿਰੰਤਰ ਮਿਹਨਤ ਕਰਨੀ ਚਾਹੀਦੀ ਹੈ।

