ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ, 3 ਸਤੰਬਰ: ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ […]

ਚੰਡੀਗੜ, 3 ਸਤੰਬਰ:

ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ।

ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ