ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ 28 ਸਤੰਬਰ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਅੰਗਰੇਜ਼ਾਂ ਦੇ ਜ਼ੁਲਮ-ਅੱਤਿਆਚਾਰਾਂ ਤੋਂ ਆਜ਼ਾਦੀ ਦਿਵਾਉਣ ਲਈ ਸਰਦਾਰ ਭਗਤ ਸਿੰਘ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਮਹਾਨ ਜੰਗ ਲੜੀ। ਸਪੀਕਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ।

ਸ. ਸੰਧਵਾਂ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਰਦਾਰ ਭਗਤ ਸਿੰਘ ਦਾ ਯੋਗਦਾਨ ਅਮਿੱਟ ਰਹੇਗਾ ਅਤੇ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਬਹਾਦਰੀ ਅਤੇ ਹਿੰਮਤੀ ਜਜ਼ਬੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਨ੍ਹਾਂ ਵਿਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕਈ ਮਹਾਨ ਕੰਮ ਕੀਤੇ ਅਤੇ ਉਨ੍ਹਾਂ ਨੂੰ ਡੂੰਘੀ ਸੂਝ-ਬੂਝ ਆਪਣੇ ਪਰਿਵਾਰ ਤੋਂ ਵਿਰਾਸਤ ਵਿੱਚ ਮਿਲੀ। ਸਰਦਾਰ ਭਗਤ ਸਿੰਘ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਸੀ ਅਤੇ ਕਿਤਾਬਾਂ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਢਾਲਣ ਵਿੱਚ ਵੱਡੀ ਭੂਮਿਕਾ ਨਿਭਾਈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਿਤਾਬਾਂ ਅਸਲ ਵਿੱਚ ਉਨ੍ਹਾਂ ਦੀ ਖੁਰਾਕ ਸਨ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ