ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ।
ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ।
ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ਼ਰਨਜੀਤ ਸਿੰਘ ਮੂਕਰ ਤੋਂ ਇਲਾਵਾ ਸ. ਅਰੁਣ ਚਾਵਲਾ, ਸ. ਮਨਪ੍ਰੀਤ ਸਿੰਘ ਧਾਲੀਵਾਲ, ਸ. ਸਿਮਰਨਜੀਤ ਸਿੰਘ, ਸ. ਗੁਰਿੰਦਰ ਸਿੰਘ ਚਾਨਾ, ਸ. ਜਗਦੇਵ ਸਿੰਘ, ਸ. ਮੇਜਰ ਸਿੰਘ, ਸ. ਨਿੱਪੀ ਜੋਸੀ, ਸ. ਮਲਕੀਤ ਸਿੰਘ ਡਿਪਟੀ, ਸ. ਗੁਰਚਰਨ ਸਿੰਘ, ਸ. ਨੱਥਾ ਸਿੰਘ, ਸ. ਸੁਖਚੈਨ ਸਿੰਘ, ਸ. ਜਸਮੇਲ ਸਿੰਘ, ਸ. ਬੋਬੀ ਜੱਸਲ, ਸ. ਸੁਰਿੰਦਰ ਸਿੰਘ, ਸ. ਹਰਮਨ ਸਿੰਘ, ਸ. ਗੁਰਪ੍ਰੀਤ ਸਿੰਘ ਕਮੋਂ ਅਤੇ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ।


